ਕਰਨਲ ਕੁੱਟਮਾਰ ਮਾਮਲਾ: ਸੁਪਰੀਮ ਕੋਰਟ ’ਚ ਪਟੀਸ਼ਨ ’ਤੇ ਸੁਣਵਾਈ ਅੱਜ

ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰੇਗਾ ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ’ਚ ਮਾਰਚ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਕਰਨਲ ’ਤੇ ਕੀਤੇ ਗਏ ਕਥਿਤ ਹਮਲੇ ਦੀ ਜਾਂਚ ਸੀਬੀਆਈ   CBI   ਹਵਾਲੇ ਕੀਤੀ ਗਈ ਹੈ। ਕਥਿਤ ਘਟਨਾ 13 ਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ  ਤੇ ਉਨ੍ਹਾਂ ਦਾ ਪੁੱਤਰ ਪਟਿਆਲਾ ’ਚ ਸੜਕ ਕਿਨਾਰੇ ਇੱਕ ਢਾਬੇ ’ਤੇ ਖਾਣਾ ਖਾ ਰਹੇ ਸਨ।
ਜਸਟਿਸ ਸੰਜੈ ਕੁਮਾਰ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦਾ ਹੈ। ਕਰਨਲ ਬਾਠ ਨੇ ਵਕੀਲ ਸੁਮੀਰ ਸੋਢੀ ਰਾਹੀਂ ਸਿਖਰਲੀ ਅਦਾਲਤ ’ਚ ਇੱਕ ਕੈਵੀਅਟ ਪਟੀਸ਼ਨ ਵੀ ਦਾਇਰ ਕੀਤੀ ਹੈ। ਕੈਵੀਅਟ ਪਟੀਸ਼ਨ ਹਾਈ ਕੋਰਟਾਂ ਤੇ ਸੁਪਰੀਮ ਕੋਰਟ ’ਚ ਇੱਕ ਧਿਰ ਵੱਲੋਂ ਦਾਇਰ ਕੀਤੀ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਸ ਦਾ ਪੱਖ ਸੁਣੇ ਬਿਨਾਂ ਕੋਈ ਵੀ ਹੁਕਮ ਪਾਸ ਨਾ ਕੀਤਾ ਜਾਵੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 16 ਜੁਲਾਈ ਨੂੰ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਕਰਨਲ ’ਤੇ ਕੀਤੇ ਗਏ ਕਥਿਤ ਹਮਲੇ ਦੀ ਜਾਂਚ ਸੀਬੀਆਈ ਨੂੰ ਤਬਦੀਲ ਕਰ ਦਿੱਤੀ ਸੀ।
Total Views: 192 ,
Real Estate