10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ 75 ਫੀਸਦੀ ਹਾਜ਼ਰੀ ਲਾਜ਼ਮੀ

CBSE ਨੇ 2026 ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਲਈ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 75 ਫੀਸਦੀ ਘੱਟੋ-ਘੱਟ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਉਨ੍ਹਾਂ ਰਿਪੋਰਟਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਿਨ੍ਹਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਸਬੰਧੀ ਪਾਲਣਾ ਵਿੱਚ ਲਾਪਰਵਾਹੀ ਸਾਹਮਣੇ ਆਈ ਸੀ। CBSE ਨੇ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ ‘ਤੇ ਸਖ਼ਤ ਨਜ਼ਰ ਰੱਖਣ ਅਤੇ ਸਮੇਂ ਸਿਰ ਰਿਪੋਰਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਜੇ ਕੋਈ ਵਿਦਿਆਰਥੀ ਮੈਡੀਕਲ ਐਮਰਜੈਂਸੀ ਕਾਰਨ ਛੁੱਟੀ ਲੈਂਦਾ ਹੈ, ਤਾਂ ਉਸ ਨੂੰ ਛੁੱਟੀ ਤੋਂ ਤੁਰੰਤ ਬਾਅਦ ਵੈਧ ਮੈਡੀਕਲ ਦਸਤਾਵੇਜ਼ਾਂ ਦੇ ਨਾਲ ਸਕੂਲ ਨੂੰ ਅਰਜ਼ੀ ਜਮ੍ਹਾਂ ਕਰਾਉਣੀ ਚਾਹੀਦੀ ਹੈ। ਹੋਰ ਕਾਰਨਾਂ ਕਰਕੇ ਛੁੱਟੀ ਲੈਣ ਦੀ ਸਥਿਤੀ ਵਿੱਚ ਵਿਦਿਆਰਥੀ ਨੂੰ ਲਿਖਤੀ ਰੂਪ ਵਿੱਚ ਵੈਧ ਕਾਰਨ ਦੱਸਦੇ ਹੋਏ ਸਕੂਲ ਨੂੰ ਸੂਚਿਤ ਕਰਨਾ ਜ਼ਰੂਰੀ ਹੈ। ਜੇਕਰ ਵਿਦਿਆਰਥੀ ਬਿਨਾਂ ਕਿਸੇ ਅਰਜ਼ੀ ਜਾਂ ਜਾਣਕਾਰੀ ਦੇ ਗੈਰ-ਹਾਜ਼ਰ ਪਾਇਆ ਜਾਂਦਾ ਹੈ, ਤਾਂ ਇਸ ਨੂੰ ਅਣਅਧਿਕਾਰਤ ਗੈਰਹਾਜ਼ਰੀ ਮੰਨਿਆ ਜਾਵੇਗਾ। ਅਜਿਹੇ ਮਾਮਲਿਆਂ ਵਿੱਚ CBSE ਉਨ੍ਹਾਂ ਨੂੰ ਡਮੀ ਉਮੀਦਵਾਰ ਮੰਨ ਕੇ ਬੋਰਡ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ।

Total Views: 182 ,
Real Estate