SGPC ਨੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ 11 ਦੇ ਇਜਲਾਸ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਤੋਂ ਕੀਤਾ ਇਨਕਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ 2024 ਨੂੰ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11 ਅਗਸਤ ਨੂੰ ਇਜਲਾਸ ਕੀਤੇ ਜਾਣ ਦੀ ਮੰਗ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਸ ਮੰਗ ਨੂੰ ਅਸਵੀਕਾਰ ਕਰਦਿਆਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਇਜਲਾਸ ਕਰਨ ਦੀ ਪੇਸ਼ਕਸ਼ ਕੀਤੀ ਹੈ।ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਕ ਰਸਮੀ ਪੱਤਰ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੂੰ ਭੇਜਿਆ ਗਿਆ ਹੈ। ਪੰਜ ਮੈਂਬਰੀ ਭਰਤੀ ਕਮੇਟੀ ਲੀਡਰਸ਼ਿਪ ਵਲੋਂ ਫੈਸਲਾ ਕੀਤਾ ਜਾਵੇਗਾ ਕਿ ਉਹ 11 ਅਗਸਤ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਚੋਣ ਇਜਲਾਸ ਕਰਦੇ ਹਨ ਜਾਂ ਗੁਰੂ ਨਗਰੀ ਦੇ ਕਿਸੇ ਹੋਰ ਸਥਾਨ ’ਤੇ ਇਜਲਾਸ ਹੋਵੇਗਾ।

Total Views: 166 ,
Real Estate