ਪੰਜਾਬ ਦੇ ਦੋ ਜਵਾਨ ਕਸ਼ਮੀਰ ਵਿੱਚ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਨੂਪੁਰ ਦੇ 28 ਸਾਲਾ ਲਾਂਸ ਨਾਇਕ ਪ੍ਰਿਤਪਾਲ ਸਿੰਘ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਜੰਮੂ ਕਸ਼ਮੀਰ ਦੇ ਕੁਲਗਾਮ ਜਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੋਵੇਂ ਜਵਾਨ ਸ਼ਹੀਦ ਹੋਏ ਹਨ। ਦੋਵੇਂ ਹੀ ਫ਼ਤਹਿਗੜ੍ਹ ਸਾਹਿਬ ਨਾਲ ਸੰਬੰਧਿਤ ਹਨ। ਰੱਖੜੀ ਤੋਂ ਠੀਕ ਪਹਿਲਾਂ ਆਈ ਇਸ ਖ਼ਬਰ ਨੇ ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪ੍ਰਿਤਪਾਲ ਸਿੰਘ ਦੇ ਵਿਆਹ ਨੂੰ ਸਿਰਫ਼ 11 ਮਹੀਨੇ ਹੋਏ ਸਨ।

Total Views: 117 ,
Real Estate