ਸਾਬਕਾ ਰਾਜਪਾਲ ਤੇ ਮੰਤਰੀਆਂ ਸਣੇ 25 ਲੋਕਾਂ ਨੂੰ 10 ਸਾਲ ਦੀ ਸਜ਼ਾ

ਪਾਕਿਸਤਾਨ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜੇਲ੍ਹ ਵਿੱਚ ਬੰਦ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ 25 ਮੈਂਬਰਾਂ ਨੂੰ 9 ਮਈ 2023 ਨੂੰ ਹੋਏ ਦੰਗਿਆਂ ਨਾਲ ਜੁੜੇ ਦੋ ਮਾਮਲਿਆਂ ਵਿੱਚ 10-10 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਦੋਵੇਂ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ।ਇੱਕ ਅਧਿਕਾਰੀ ਨੇ ਦੱਸਿਆ ਕਿ ਏਟੀਸੀ ਲਾਹੌਰ ਦੇ ਜੱਜ ਮੰਜਰ ਅਲੀ ਗਿੱਲ ਨੇ ਪੰਜਾਬ ਦੇ ਸਾਬਕਾ ਮੰਤਰੀ ਯਾਸਮੀਨ ਰਾਸ਼ਿਦ ਅਤੇ ਮੀਆਂ ਮਹਿਮੂਦੁਰ ਰਾਸ਼ਿਦ, ਸੀਨੇਟਰ ਏਜਾਜ਼ ਚੌਧਰੀ, ਪੰਜਾਬ ਦੇ ਸਾਬਕਾ ਗਵਰਨਰ ਉਮਰ ਸਰਫਰਾਜ਼ ਚੀਮਾ ਅਤੇ 21 ਪੀਟੀਆਈ ਸਮਰਥਕਾਂ ਨੂੰ ਦੋ ਮਾਮਲਿਆਂ ਵਿੱਚ 10-10 ਸਾਲਾਂ ਦੀ ਸਜ਼ਾ ਸੁਣਾਈ ਹੈ। ਇਹ ਮਾਮਲੇ ਲਾਹੌਰ ਵਿੱਚ ਇੱਕ ਪੁਲਿਸ ਥਾਣੇ ’ਤੇ ਹਮਲੇ ਅਤੇ ਪੁਲਿਸ ਵਾਹਨਾਂ ਨੂੰ ਅੱਗ ਲਾਉਣ ਨਾਲ ਜੁੜੇ ਹਨ।

Total Views: 198 ,
Real Estate