ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਕੈਦੀਆਂ ਬਾਰੇ ਚਿੰਤਾ ਜ਼ਾਹਰ ਕੀਤੀ ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਕਿ ਜੇ ਅਜਿਹੇ ਕਿਸੇ ਦੋਸ਼ੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ, ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਜਸਟਿਸ ਬੀਵੀ ਨਾਗਰਤਨਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ 2002 ਦੇ ਨੀਤੀਸ਼ ਕਟਾਰਾ ਕਤਲ ਕੇਸ ਵਿੱਚ ਸੁਖਦੇਵ ਯਾਦਵ ਉਰਫ਼ ਪਹਿਲਵਾਨ ਦੀ ਰਿਹਾਈ ਦਾ ਹੁਕਮ ਦਿੰਦੇ ਹੋਏ ਇਹ ਨਿਰਦੇਸ਼ ਦਿੱਤਾ। ਅਦਾਲਤ ਨੇ ਕਿਹਾ ਕਿ ਯਾਦਵ ਨੇ ਇਸ ਸਾਲ ਮਾਰਚ ਵਿੱਚ ਬਿਨਾਂ ਕਿਸੇ ਛੋਟ ਦੇ ਆਪਣੀ 20 ਸਾਲ ਦੀ ਸਜ਼ਾ ਪੂਰੀ ਕਰ ਲਈ ਸੀ।
Total Views: 216 ,
Real Estate



















