ਵਾਇਰਲ ਵੀਡੀਓ ਮਾਮਲੇ ‘ਚ ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ

ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ(ਬੀਪੀਈਓ) ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਉਕਤ ਅਧਿਕਾਰੀ ਦੇ ਅਭੱਦਰ ਅਤੇ ਅਨੈਤਿਕ ਵਿਵਹਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।ਇਹ ਕਾਰਵਾਈ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿਤਰਾ ਵੱਲੋਂ ਕੀਤੀ ਗਈ ਹੈ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Total Views: 86 ,
Real Estate