ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਵਾਹਨਾਂ ਦੇ ਮਾਲਕਾਂ ਵਿਰੁੱਧ ਕੋਈ ਜ਼ਬਰਦਸਤੀ ਜਾਂ ਸਜ਼ਾਯੋਗ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਦਿੱਲੀ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਪੁਰਾਣੇ ਵਾਹਨਾਂ ‘ਤੇ ਪਾਬੰਦੀ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 4 ਹਫ਼ਤਿਆਂ ਬਾਅਦ ਕਰੇਗੀ।
Total Views: 118 ,
Real Estate



















