ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ 146 ਸੰਸਦ ਮੈਂਬਰਾਂ ਦੇ ਦਸਤਖ਼ਤਾਂ ਵਾਲੀ ਤਜਵੀਜ਼ ਅੱਜ ਸਵੀਕਾਰ ਕਰਦਿਆਂ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਇਸ ਦੇ ਨਾਲ ਹੀ ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਸਪੀਕਰ ਬਿਰਲਾ ਨੇ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਜਸਟਿਸ ਵਰਮਾ ਖ਼ਿਲਾਫ਼ ਦੋਸ਼ ਗੰਭੀਰ ਹਨ, ਇਸ ਲਈ ਉਨ੍ਹਾਂ ਨੂੰ ਜੱਜ ਦੇ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਚਾਹੀਦੀ ਹੈ।ਸੁਪਰੀਮ ਕੋਰਟ ਦੇ ਜਸਟਿਸ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਸੀਨੀਅਰ ਵਕੀਲ ਬੀ ਵੀ ਆਚਾਰੀਆ ਜਸਟਿਸ ਵਰਮਾ ਖ਼ਿਲਾਫ਼ ਦੋਸ਼ਾਂ ਦੀ ਜਾਂਚ ਕਰਨਗੇ। ਬਿਰਲਾ ਨੇ ਕਿਹਾ, ‘‘ਕਮੇਟੀ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਸੌਂਪੇਗੀ। (ਜਸਟਿਸ ਵਰਮਾ ਨੂੰ ਹਟਾਉਣ ਦੀ) ਤਜਵੀਜ਼ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਲਤਵੀ ਰਹੇਗੀ।’’ ਬਿਰਲਾ ਨੇ ਕਿਹਾ ਕਿ ਉਨ੍ਹਾਂ ਨੂੰ 21 ਜੁਲਾਈ ਨੂੰ ਰਵੀਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ 146 ਲੋਕ ਸਭਾ ਮੈਂਬਰਾਂ ਤੋਂ ਜਸਟਿਸ ਵਰਮਾ ਨੂੰ ਹਟਾਉਣ ਦੀ ਮੰਗ ਸਬੰਧੀ ਤਜਵੀਜ਼ ਮਿਲੀ ਸੀ। ਜਸਟਿਸ ਵਰਮਾ ਦੀ ਅਧਿਕਾਰਿਤ ਰਿਹਾਇਸ਼ ’ਤੇ 14 ਮਾਰਚ ਨੂੰ ਸੜੇ ਹੋਏ ਨੋਟ ਮਿਲਣ ਮਗਰੋਂਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਅਲਾਹਾਬਾਦ ਹਾਈ ਕੋਰਟ ਵਾਪਸ ਭੇਜ ਦਿੱਤਾ ਗਿਆ ਸੀ।
ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ
Total Views: 51 ,
Real Estate



















