ਅੱਜ 14 ਅਗਸਤ, 2025 ਤੋਂ ਸੂਬੇ ਦੀਆਂ ਸਰਕਾਰੀ ਬੱਸਾਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ। ਪੰਜਾਬ ਰੋਡਵੇਜ਼, ਪਨਬੱਸ, ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।ਯੂਨੀਅਨ ਨੇ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਝੰਡਾ ਲਹਿਰਾਉਣ ਵਾਲੇ ਸਮਾਗਮਾਂ ਦੌਰਾਨ ਕਾਲੇ ਚੋਲੇ ਪਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਮੈਨੇਜਮੈਂਟ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦਾ, ਹੜਤਾਲ ਜਾਰੀ ਰਹੇਗੀ। ਮੰਗਾਂ ਵਿੱਚ ਪ੍ਰਾਈਵੇਟ ਕਿਲੋਮੀਟਰ ਸਕੀਮ ਦੀਆਂ ਬੱਸਾਂ ਬੰਦ ਕਰਨਾ, ਠੇਕੇਦਾਰੀ ਪ੍ਰਥਾ ਖਤਮ ਕਰਨਾ, ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰ ਮੰਗਾਂ ਸ਼ਾਮਲ ਹਨ।
Total Views: 105 ,
Real Estate



















