ਆਪ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਟਿੱਪਣੀ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਸਿਆਸਤ ਗਰਮਾ ਗਈ ਹੈ। ਇਸ ਟਿੱਪਣੀ ਨੂੰ ਲੈ ਕੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ‘ਆਪ’ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਇਸ ਵੀਡੀਓ ਵਿੱਚ ਮਨੀਸ਼ ਸਿਸੋਦੀਆ 13 ਅਗਸਤ ਨੂੰ ਮੁਹਾਲੀ ਵਿੱਚ ਮਹਿਲਾ ਵਿੰਗ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ। ਉਹ ਕਹਿ ਰਹੇ ਹਨ, ‘‘ਸਾਲ 2027 ਦੀਆਂ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ, ਸੱਚ-ਝੂਠ, ਕਉਸ਼ਨ-ਅਨਸਰ, ਲੜਾਈ-ਝਗੜਾ ਜੋ ਕਰਨਾ ਪਿਆ ਕਰਾਂਗੇ। ਇਸ ਲਈ ਸਾਰੇ ਤਿਆਰ ਹਨ।’’ ਇਸ ਵਰਕਸ਼ਾਪ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਹਿਲੀ ਕਤਾਰ ਵਿੱਚ ਬੈਠੇ ਸਨ ਅਤੇ ਮਹਿਲਾ ਵਿੰਗ ਦੀਆਂ ਵੱਡੀ ਗਿਣਤੀ ਆਗੂ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਦਰਮਿਆਨ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਭ੍ਰਿਸ਼ਟਾਚਾਰ ਕੇਸ ਵਿੱਚੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਅਤੇ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ।
‘ਜਿੱਤ ਲਈ ਸਾਮ, ਦਾਮ, ਦੰਡ, ਭੇਦ ਸਭ ਵਰਤਾਂਗੇ’ : ਮਨੀਸ਼ ਸਿਸੋਦੀਆਂ ਦੇ ਐਲਾਨ ਮਗਰੋਂ ਵਿਰੋਧੀ ਧਿਰਾਂ ਵੱਲੋਂ ‘ਆਪ’ ਦੀ ਘੇਰਾਬੰਦੀ;
Total Views: 100 ,
Real Estate



















