ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਕਈ ਦਿਨਾਂ ਤੋਂ ਪੈ ਰਿਹਾ ਮੀਂਹ ਪੰਜਾਬ ਵਾਸੀਆਂ ਲਈ ਮੁਸੀਬਤ ਬਣ ਗਿਆ ਹੈ। ਪਹਾੜੀ ਇਲਾਕੇ ਵਿੱਚ ਮੀਂਹ ਪੈਣ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਕਪੂਰਥਲਾ ਜ਼ਿਲ੍ਹੇ ਦੇ ਮੰਡ ਇਲਾਕੇ ਵਿੱਚ ਹਾਲਾਤ ਵਧੇਰੇ ਨਾਜ਼ੁਕ ਬਣੇ ਹੋਏ ਹਨ। ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰੀਕੇ, ਕੁਟੀਵਾਲਾ, ਸਭਰਾ, ਸਮੇਤ ਹੋਰਨਾਂ ਕਈ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।ਜਾਣਕਾਰੀ ਮੁਤਾਬਕ ਮੁਕੇਰੀਆਂ ਵਿੱਚ ਬਿਆਸ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਧਨੋਆ ਪੱਤਣ ਪੁਲ ਵਿੱਚ ਦਰਾਰ ਆ ਗਈ ਜਿਸ ਕਾਰਨ ਪੁਲੀਸ ਨੇ ਪੁਲ ’ਤੇ ਆਵਾਜਾਈ ਬੰਦ ਕਰ ਦਿੱਤੀ ਹੈ। ਇਸੇ ਤਰ੍ਹਾਂ ਬਿਆਸ ਨੇ ਮੰਡ ਖੇਤਰ ਵਿੱਚ ਤਬਾਹੀ ਮਚਾ ਦਿੱਤੀ ਹੈ। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕੁਝ ਪਿੰਡਾਂ ਵੀ ਪਾਣੀ ਦੀ ਲਪੇਟ ਵਿੱਚ ਹਨ। ਬਿਆਸ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਾਲਾਤ ਨਾਜ਼ੁਕ ਹਨ।
ਮੀਂਹ ਕਾਰਨ ਸੂਬੇ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਿਆ; ਅਗਲੇ ਤਿੰਨ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ
Total Views: 87 ,
Real Estate



















