ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਕਥਿਤ ਹਮਲਾ ਕੀਤਾ ਗਿਆ।ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ’ਤੇ ਹੋਏ ‘ਹਮਲੇ’ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਗੁਪਤਾ ’ਤੇ ਕਰੀਬ 35 ਸਾਲ ਉਮਰ ਦੇ ਇੱਕ ਵਿਅਕਤੀ ਨੇ ‘ਹਮਲਾ’ ਕੀਤਾ। ਉਨ੍ਹਾਂ ਕਿਹਾ ਕਿ ਹਮਲਾਵਰ ਨੇ ਪਹਿਲਾਂ ਮੁੱਖ ਮੰਤਰੀ ਨੂੰ ਜਨਤਕ ਸੁਣਵਾਈ ਦੌਰਾਨ ਕੁਝ ਕਾਗਜ਼ਾਤ ਦਿੱਤੇ ਅਤੇ ਫਿਰ ਕਥਿਤ ਤੌਰ ’ਤੇ ਉਨ੍ਹਾਂ ਉੱਤੇ ਹਮਲਾ ਕੀਤਾ। ਪੁਲੀਸ ਨੇ ਹਮਲਾਵਰ ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਲਿਆ।
Total Views: 119 ,
Real Estate



















