ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ ਇਮੀਗ੍ਰੇਸ਼ਨ ਨਿਯਮਾਂ ਨੂੰ ਲਗਾਤਾਰ ਸਖ਼ਤ ਕੀਤਾ ਜਾ ਰਿਹਾ ਹੈ। ਹੁਣ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨਾ ਆਸਾਨ ਨਹੀਂ ਰਿਹਾ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਐਲਾਨ ਕੀਤਾ ਹੈ ਕਿ ਨਾਗਰਿਕਤਾ ਲਈ ਅਰਜ਼ੀ ਦੇਣ ਵਾਲੇ ਵਿਅਕਤੀ ਦੇ ਨੈਤਿਕ ਚਰਿੱਤਰ (Good Moral Character – GMC) ਦੀ ਗਹਿਰੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਚਰਿੱਤਰ ਦੇ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ, ਤਾਂ ਭਾਵੇਂ ਉਸ ਕੋਲ ਹੋਰ ਸਾਰੀਆਂ ਯੋਗਤਾਵਾਂ ਹੋਣ, ਉਸ ਨੂੰ ਨਾਗਰਿਕਤਾ ਨਹੀਂ ਮਿਲੇਗੀ।
Total Views: 133 ,
Real Estate



















