ਜਸਵਿੰਦਰ ਭੱਲਾ ਦਾ ਹੋਇਆ ਦੇਹਾਂਤ

ਪੰਜਾਬੀ ਫਿਲਮ ਇੰਡਸਟਰੀ ‘ਚੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਅਦਾਕਾਰ-ਕਾਮੇਡੀਅਨ ਜਸਵਿੰਦਰ ਭੱਲਾ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਰ ਗਏ ਹਨ। ਦਿੱਗਜ ਅਦਾਕਾਰ ਜਸਵਿੰਦਰ ਭੱਲਾ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਸਵਿੰਦਰ ਭੱਲਾ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ 65 ਸਾਲ ਦੇ ਕਰੀਬ ਸੀ। ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਕੱਲ੍ਹ ਮੋਹਾਲੀ ਦੇ ਬਲੌਂਗੀ ਵਿਚ ਹੋਵੇਗਾ।ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ।

Total Views: 133 ,
Real Estate