ਮੌਸਮ ਵਿਭਾਗ ਨੇ ਪੰਜਾਬ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੀ ਵਜ੍ਹਾ ਕਰ ਕੇ ਉੱਤਰੀ ਭਾਰਤ ‘ਚ ਮਾਨਸੂਨ ਸਰਗਰਮ ਰਹੇਗਾ। ਅਗਲੇ 5 ਦਿਨ ਪੰਜਾਬ ਲਈ ਬਹੁਤ ਅਹਿਮ ਰਹਿਣ ਵਾਲੇ ਹਨ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ‘ਚ ਆਮ ਮੀਂਹ ਪਵੇਗਾ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਹੈ ਅਤੇ 13 ਜ਼ਿਲ੍ਹਿਆਂ ‘ਚ ਆਮ ਤੋਂ ਜ਼ਿਆਦਾ ਮੀਂਹ ਪੈਣ ਦੀ ਉਮੀਦ ਜ਼ਾਹਰ ਕੀਤੀ ਹੈ। ਸ਼ਨੀਵਾਰ ਨੂੰਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਰਨਾਲਾ ‘ਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
Total Views: 85 ,
Real Estate



















