ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿਚ ਸੋਮਵਾਰ ਵੱਡੇ ਤੜਕੇ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ ਟਰਾਲੀ ਦੀ ਟਰੱਕ ਨਾਲ ਹੋਈ ਟੱਕਰ ਵਿਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 43 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਮ੍ਰਿਤਕਾਂ ਵਿਚ ਦੋ ਬੱਚੇ ਵੀ ਸ਼ਾਮਲ ਹਨ ਤੇ ਜ਼ਖ਼ਮੀਆਂ ਵਿਚ 12 ਜਣੇ ਅਜਿਹੇ ਹਨ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ।ਐੱਸਐੱਸਪੀ (ਰੂਰਲ) ਦਿਨੇਸ਼ ਕੁਮਾਰ ਸਿੰਘ ਨੇ ਕਿਹਾ ਕਿ ਹਾਦਸਾ ਤੜਕੇ 2:10 ਵਜੇ ਦੇ ਕਰੀਬ ਅਰਨੀਆ ਬਾਈਪਾਸ ਨੇੇੜੇ ਬੁਲੰਦਸ਼ਹਿਰ-ਅਲੀਗੜ੍ਹ ਸਰਹੱਦ ’ਤੇ ਹੋਇਆ ਜਦੋਂ ਕੈਂਟਰ ਟਰੱਕ ਨੇ ਇਕ ਟਰੈਕਟਰ ਟਰਾਲੀ ਨੂੰ ਪਿੱਛੋਂ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ ਟਰਾਲੀ ਪਲਟ ਗਈ।ਟਰੈਕਟਰ ਟਰਾਲੀ ਵਿਚ 61 ਵਿਅਕਤੀ ਸਵਾਰ ਸਨ, ਜੋ ਕਾਸਗੰਜ ਜ਼ਿਲ੍ਹੇ ਦੇ ਰਾਫ਼ਤਪੁਰ ਪਿੰਡ ਤੋਂ ਰਾਜਸਥਾਨ ਵਿਚ ਜਾਹਰਪੀਰ ਦੇ ਦਰਸ਼ਨਾਂ ਲਈ ਜਾ ਰਹੇ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਨਿੱਜੀ ਹਸਪਤਾਲ ਸਣੇ ਨੇੜਲੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਸਿੰਘ ਨੇ ਕਿਹਾ, ‘‘ਅੱਠ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 43 ਜ਼ੇਰੇ ਇਲਾਜ ਹਨ। ਜ਼ਖ਼ਮੀਆਂ ’ਚੋਂ ਤਿੰਨ ਜਣੇ ਵੈਂਟੀਲੇਟਰ ’ਤੇ ਹਨ।’’
ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ; 8 ਮੌਤਾਂ, 43 ਜ਼ਖ਼ਮੀ
Total Views: 84 ,
Real Estate
















