ਹਰੀਕੇ ਹੈੱਡ ਵਰਕਸ ਵਿਚ ਪਾਣੀ ਖਤਰਨਾਕ ਪੱਧਰ ਤੇ

ਲਗਾਤਾਰ ਪੈ ਰਹੀਆਂ ਬਾਰਿਸ਼ਾਂ ਕਾਰਨ ਪੋਂਗ ਡੈਮ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਛੱਡੇ ਪਾਣੀ ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ।ਬਿਆਸ ਅਤੇ ਸਤਲੁਜ ਦਰਿਆ ਦੇ ਰਸਤੇ ਹਰੀਕੇ ਹੈੱਡ ਵਰਕਸ ਵਿਚ ਪਹੁੰਚ ਰਹੇ ਪਾਣੀ ਨੇ ਜਿਥੇ ਬਿਆਸ ਦਰਿਆ ਦੇ ਕਿਨਾਰੇ ਪੈਂਦੇ ਜ਼ਿਲ੍ਹਾ ਤਰਨਤਾਰਨ ਦੇ ਕਈ ਪਿੰਡਾਂ ਵਿਚ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰ ਦਿੱਤੀ, ਉੱਥੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਦੇ ਜ਼ਿਲ੍ਹਾ ਤਰਨਤਾਰਨ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਜਲ ਥਲ ਹੋ ਗਈ ਹੈ। ਬੀਤੇ ਕੱਲ੍ਹ ਤੋਂ ਹੋ ਰਹੀਆਂ ਬਾਰਸ਼ਾਂ ਕਾਰਨ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜੋ ਕਿ ਹਰੀਕੇ ਹਥਾੜ ਖੇਤਰ ਲਈ ਮਾਰੂ ਸਾਬਤ ਹੋਵੇਗਾ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਹਰੀਕੇ ਹੈੱਡ ਦੇ ਅੱਪ ਸਟਰੀਮ ਵਿਚ 1 ਲੱਖ 72 ਕਿਊਸਿਕ ਪਾਣੀ ਦੀ ਆਮਦ ਹੈ ਤੇ ਜਿਸ ਵਿਚੋਂ ਡਾਊਨ ਸਟਰੀਮ ਨੂੰ 1 ਲੱਖ 54 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

Total Views: 143 ,
Real Estate