ਹੜ੍ਹਾਂ ਦਾ ਖ਼ਤਰਾ ਪੰਜਾਬ ਵਿਚ ਵਧਦਾ ਜਾ ਰਿਹਾ ਹੈ।ਕਈ ਇਲਾਕਿਆਂ ਵਿਚ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬੰਦ ਕੀਤੇ ਗਏ ਸਕੂਲ: ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ, ਬਠਿੰਡਾ ਦੇ ਕਈ ਸਕੂਲ, ਅੰਮ੍ਰਿਤਸਰ (ਅਜਨਾਲਾ ਅਤੇ ਰਈਆ) ਅਤੇ ਗੁਰਦਾਸਪੁਰ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਹੜ੍ਹਾਂ ਕਾਰਨ ਲਿਆ ਗਿਆ ਹੈ, ਕਿਉਂਕਿ ਕਈ ਪਿੰਡਾਂ ਵਿੱਚ ਪਾਣੀ ਭਰਿਆ ਹੋਇਆ ਹੈ ਅਤੇ ਸਥਿਤੀ ਸੰਵੇਦਨਸ਼ੀਲ ਹੈ। ਹਰੀਕੇ ਹੈੱਡਵਰਕਸ ਤੋਂ ਪਾਣੀ ਛੱਡੇ ਜਾਣ ਕਾਰਨ ਪਿੰਡਾਂ ਵੱਲ ਪਾਣੀ ਦਾ ਪੱਧਰ ਵਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Total Views: 129 ,
Real Estate















