ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ (ਪਰਮਿੰਦਰ ਨਥਾਣਾ)-26 ਅਗਸਤ  2025 : ਭਾਰੀ ਮੀਂਹ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

Total Views: 110 ,
Real Estate