ਪੰਜਾਬ ਵਿਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। 150 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਪੁਲਾਂ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅੱਜ ਵੀ ਸੂਬੇ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸਾਰੇ ਸਕੂਲਾਂ ਵਿਚ 30 ਤਰੀਕ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ। ਜਦੋਂ ਕਿ 12 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ ਪੰਜ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਰਣਜੀਤ ਸਾਗਰ, ਪੋਂਗ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਅਤੇ ਮੀਂਹ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਪ੍ਰਸ਼ਾਸਨ, ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਦੀਆਂ ਟੀਮਾਂ ਲਗਾਤਾਰ ਲੋਕਾਂ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ।
ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ,ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
Total Views: 86 ,
Real Estate



















