
ਦੱਖਣੀ ਅਮਰੀਕੀ ਦੇਸ਼ ਅਰਜਨਟੀਨਾ ਨੇ ਆਪਣੇ ਦੇਸ਼ ਵਿੱਚ ਭਾਰਤੀਆਂ ਲਈ ਵੀਜ਼ਾ ਮੁਕਤ ਪ੍ਰਵੇਸ਼ ਦੀ ਆਗਿਆ ਦੇਣ ਦਾ ਐਲਾਨ ਕੀਤਾ ਹੈ ਪਰ ਇਸ ਲਈ ਭਾਰਤੀਆਂ ਨੂੰ ਇੱਕ ਸ਼ਰਤ ਪੂਰੀ ਕਰਨੀ ਪਵੇਗੀ।ਇਹ ਛੋਟ ਸਿਰਫ਼ ਉਨ੍ਹਾਂ ਭਾਰਤੀਆਂ ਨੂੰ ਦਿੱਤੀ ਗਈ ਹੈ ਜਿਨ੍ਹਾਂ ਕੋਲ ਅਮਰੀਕਾ ਦਾ ਵੀਜ਼ਾ ਹੈ। ਅਰਜਨਟੀਨਾ ਦੇ ਰਾਜਦੂਤ ਮਾਰੀਆਨੋ ਕੈਸੀਨੋ ਨੇ ਇਹ ਜਾਣਕਾਰੀ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਮਾਰੀਆਨੋ ਕੈਸੀਨੋ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਅਰਜਨਟੀਨਾ ਨੇ ਅਮਰੀਕੀ ਵੀਜ਼ਾ ਹੋਣ ਵਾਲੇ ਭਾਰਤੀ ਨਾਗਰਿਕਾਂ ਲਈ ਦਾਖ਼ਲਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ।ਉਨ੍ਹਾਂ ਅੱਗੇ ਲਿਖਿਆ ਕਿ ਅਰਜਨਟੀਨਾ ਸਰਕਾਰ ਨੇ ਉਨ੍ਹਾਂ ਭਾਰਤੀ ਨਾਗਰਿਕਾਂ ਲਈ ਦੇਸ਼ ਵਿੱਚ ਦਾਖ਼ਲ ਹੋਣਾ ਆਸਾਨ ਬਣਾ ਦਿੱਤਾ ਹੈ ਜਿਨ੍ਹਾਂ ਕੋਲ ਅਮਰੀਕੀ ਵੀਜ਼ਾ ਹੈ।
Total Views: 158 ,
Real Estate



















