ਪਾਕਿਸਤਾਨ ਦੇ ਪੰਜਾਬ ‘ਚ ਵੀ ਹੜ੍ਹਾਂ ਦੀ ਤਬਾਹੀ, 2,300 ਤੋਂ ਵੱਧ ਪਿੰਡ ਡੁੱਬੇ

ਭਾਰੀ ਮੀਂਹ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਵੀ ਤਬਾਹੀ ਮਚਾਈ ਹੋਈ ਹੈ। ਬਹੁਤ ਸਾਰੇ ਪਿੰਡਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਚਾਅ ਅਧਿਕਾਰੀਆਂ ਮੁਤਾਬਕ, ਚਨਾਬ, ਰਾਵੀ ਅਤੇ ਸਤਲੁਜ ਨਦੀਆਂ ਵਿੱਚ ਆਏ ਹੜ੍ਹ ਕਾਰਨ ਲਗਭਗ 5 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਹ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਬਚਾਅ ਮੁਹਿੰਮ ਚਲਾ ਰਹੇ ਹਨ।ਪੰਜਾਬ ਆਫਤ ਪ੍ਰਬੰਧਨ ਅਥਾਰਟੀ (PDMA) ਨੇ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ 26 ਜੂਨ ਤੋਂ ਹੁਣ ਤੱਕ ਮਾਨਸੂਨ ਦੌਰਾਨ 835 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 195 ਮੌਤਾਂ ਸਿਰਫ ਪੰਜਾਬ ਸੂਬੇ ਵਿੱਚ ਹੋਈਆਂ ਹਨ।ਭਾਰਤ ਦੀ ਸਰਹੱਦ ਨਾਲ ਲੱਗਦੇ ਪੰਜਾਬ ਸੂਬੇ ਵਿੱਚੋਂ ਲੰਘਣ ਵਾਲੀਆਂ ਤਿੰਨ ਨਦੀਆਂ ਚਨਾਬ, ਰਾਵੀ ਅਤੇ ਸਤਲੁਜ ਦਾ ਪਾਣੀ ਅਤਿ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਇਸ ਕਾਰਨ ਨਦੀਆਂ ਦੇ ਨੇੜੇ ਸਥਿਤ 2,300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।

Total Views: 160 ,
Real Estate