ਧੁੱਸੀ ਬੰਨ੍ਹ ਤੇ ਟਰੈਕਟਰ ਟਰਾਲੀ ਨਾਲ ਮਿੱਟੀ ਪਾ ਕੇ ਆ ਰਹੇ ਕਾਂਗਰਸੀ ਲੀਡਰ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਹਲਕਾ ਵਿੱਚ ਕਾਂਗਰਸੀ ਲੀਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਪੱਟੀ ਹਲਕੇ ਦੇ ਬਲਾਕ ਪ੍ਰਧਾਨ ਸਨ ਅਤੇ ਸਰਪੰਚ ਵੀ ਰਹਿ ਚੁੱਕੇ ਹਨ। ਜਦੋਂ ਉਹ ਧੁੱਸੀ ਬੰਨ੍ਹ ਤੇ ਆਪਣੇ ਟਰੈਕਟਰ ਟਰਾਲੀ ਨਾਲ ਮਿੱਟੀ ਪਾ ਕੇ ਆ ਰਹੇ ਸਨ ਤਾਂ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਦੇ ਕਾਰਨ ਗੁਰਵੇਲ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

Total Views: 122 ,
Real Estate