ਹਰਮੀਤ ਪਠਾਣਮਾਜਰਾ ਨੂੰ ਫੜਨ ਲਈ AGTF ਲਗਾਈ

ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ ਕੀਤੀ ਗਈ ਹੈ, ਜਿਸ ਦੀ ਅਗਵਾਈ ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ ਕਰ ਰਹੇ ਹਨ। ਇਹ ਘਟਨਾਕ੍ਰਮ ਬੀਤੇ ਦਿਨ ਕਰਨਾਲ ਦੇ ਡਬਰੀ ਪਿੰਡ ਤੋਂ ਵਿਧਾਇਕ ਪਠਾਣਮਾਜਰਾ ਦੇ ਪੁਲੀਸ ਹਿਰਾਸਤ ’ਚੋਂ ਫਰਾਰ ਹੋਣ ਤੋਂ ਤਕਰੀਬਨ 24 ਘੰਟੇ ਬਾਅਦ ਸਾਹਮਣੇ ਆਇਆ ਹੈ। ਪੁਲੀਸ ਸੂਤਰਾਂ ਅਨੁਸਾਰ ਪੰਜਾਬ ਪੁਲੀਸ ਦੀਆਂ 5 ਗੱਡੀਆਂ ਵਿੱਚ ਸਵਾਰ ਟੀਮਾਂ ਦੇਰ ਰਾਤ ਕਰੀਬ 11 ਵਜੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਬਰੀ ਵਿੱਚ ਪਹੁੰਚੀਆਂ। ਇੱਥੇ ਪਹੁੰਚਦਿਆਂ ਹੀ ਟੀਮ ਨੇ ਪਿੰਡ ਦੇ ਸਰਪੰਚ ਨੂੰ ਬੁਲਾ ਕੇ ਪਿੰਡ ਵਿੱਚ ਪੰਚਾਇਤ ਵੱਲੋਂ ਲਗਾਏ ਗਏ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ। ਸਾਬਕਾ ਸਰਪੰਚ ਗੁਰਨਾਮ ਸਿੰਘ ਲਾਡੀ ਦੇ ਘਰ ਨੇੜੇ ਕੈਮਰਿਆਂ ਦੀ ਜਾਂਚ ਕਰਨ ਤੋਂ ਬਾਅਦ ਟੀਮ ਨੇ ਪਿੰਡ ਦੀਆਂ ਹੋਰ ਥਾਵਾਂ ’ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੇਖੀ।

Total Views: 145 ,
Real Estate