ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ’ਚ ਦਾਖ਼ਲ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਸੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਇਨਫੈਕਸ਼ਨ ਤੋਂ ਪੀੜਤ ਹਨ।ਅੱਜ ਡਾਕਟਰਾਂ ਦੀ ਸਲਾਹ ’ਤੇ ਮੁੱਖ ਮੰਤਰੀ ਨੂੰ ਫ਼ੌਰੀ ਫੋਰਟਿਸ ਹਸਪਤਾਲ ਲਿਜਾਇਆ ਗਿਆ। ਜਦੋਂ ਪੰਜਾਬ ਦੇ ਲੋਕ ਇਸ ਵੇਲੇ ਹੜ੍ਹਾਂ ਨਾਲ ਜੂਝ ਰਹੇ ਹਨ ਤਾਂ ਉਸ ਵਕਤ ਮੁੱਖ ਮੰਤਰੀ ਦੀ ਤਬੀਅਤ ਵਿਗੜ ਜਾਣ ਨਾਲ ਸਮੁੱਚੇ ਕਾਰਜਾਂ ਦਾ ਪ੍ਰਭਾਵਿਤ ਹੋਣਾ ਵੀ ਸੁਭਾਵਿਕ ਹੈ।ਦੱਸ ਦਈਏ ਕਿ ਮੁੱਖ ਮੰਤਰੀ ਨੂੰ ਤੁੰਰਤ ICU ਵਿੱਚ ਦਾਖ਼ਲ ਕਰਵਾਇਆ ਗਿਆ।

Total Views: 127 ,
Real Estate