llllllllllllllllllllllllllllllllllllllllllllllllllllllllllllllਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ’ਚੋਂ ਗ਼ੈਰਕਾਨੂੰਨੀ ਮਾਈਨਿੰਗ ਕਾਰਨ ਉਨ੍ਹਾਂ ਦੇ ਕੰਢੇ ਕਮਜ਼ੋਰ ਹੋ ਗਏ, ਜਿਸ ਕਾਰਨ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਜ਼ਿਆਦਾ ਗੰਭੀਰ ਬਣੀ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ਅਤੇ ਬੰਨ੍ਹਾਂ ਨੂੰ ਮੁੜ ਮਜ਼ਬੂਤ ਕਰਨਾ ਪਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਦਰਤੀ ਆਫ਼ਤ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। ਚੌਹਾਨ ਨੇ ਆਖਿਆ ਕਿ ਜਦੋਂ ਮਰਹੂਮ ਅਟਲ ਬਿਹਾਰੀ ਵਾਜਪਾਈ ਪ੍ਰਧਾਨ ਮੰਤਰੀ ਸਨ ਅਤੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਫ਼ਸਲਾਂ ਨੂੰ ਹੜ੍ਹ ਤੋਂ ਬਚਾਉਣ ਵਾਸਤੇ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਕੰਢੇ ਅਤੇ ਬੰਨ੍ਹ ਮਜ਼ਬੂਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਦਰਿਆਵਾਂ ਦੇ ਕੰਢੇ ਉੱਚੇ ਕੀਤੇ ਗਏ ਸਨ ਪਰ ਹੁਣ ਦਰਿਆਵਾਂ ਵਿੱਚ ਗ਼ੈਰਕਾਨੂੰਨੀ ਖਣਨ ਕਾਰਨ ਇਹ ਕਮਜ਼ੋਰ ਹੋ ਗਏ ਹਨ ਅਤੇ ਪਿੰਡਾਂ ਵਿੱਚ ਪਾਣੀ ਆਇਆ ਹੈ। ਪੰਜਾਬ ’ਚ ਹੜ੍ਹਾਂ ਨੂੰ ਵੱਡੀ ਆਫ਼ਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨੂੰ ਸੰਕਟ ’ਚੋਂ ਕੱਢਣ ਲਈ ਕੋਈ ਕਸਰ ਨਹੀਂ ਛੱਡੇਗੀ।
ਪੰਜਾਬ ’ਚ ਹੜ੍ਹਾਂ ਲਈ ਗ਼ੈਰਕਾਨੂੰਨੀ ਮਾਈਨਿੰਗ ਜ਼ਿੰਮੇਵਾਰ !
Total Views: 108 ,
Real Estate



















