ਦਿੱਲੀ ਦੀ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 5 ਕਰੋੜ ਦੀ ਵਿੱਤੀ ਮਦਦ ਦਾ ਐਲਾਨ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਕੋਈ ਵੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਦੱਸਿਆ ਕਿ ਦਿੱਲੀ, ਸੂਬੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਕਿਸੇ ਵੀ ਮਦਦ ਲਈ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਦਿੱਲੀ ਸਰਕਾਰ ਵੱਲੋਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰ ਰਹੇ ਹਾਂ ਅਤੇ ਕਾਮਨਾ ਕਰਦੇ ਹਾਂ ਕਿ ਸੂਬਾ ਇਸ ਨਾਜ਼ੁਕ ਸਥਿਤੀ ਤੋਂ ਉੱਭਰ ਜਾਵੇ ਅਤੇ ਇਸ ਦੇ ਲੋਕ ਆਪਣਾ ਆਮ ਜੀਵਨ ਮੁੜ ਸ਼ੁਰੂ ਕਰ ਸਕਣ।’’

Total Views: 129 ,
Real Estate