ਨੇਪਾਲ ’ਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੀ ਨਿੱਜੀ ਹਿਰਾਇਸ਼ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਅੱਗ ਲਗਾ ਦਿੱਤੀ ਗਈ ਅਤੇ ਤੋੜਫੋੜ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ, ਸ਼ੇਰ ਬਹਾਦੁਰ ਦੇਓਬਾ, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁਬਾ ਗੁਰੰਗ ਦੇ ਘਰ ਨੂੰ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਅੱਗ ਲਗਾਈ ਗਈ।
ਇਸੇ ਦੌਰਾਨ ਸਰਕਾਰ ’ਚ ਅਸਤੀਫਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ 4 ਮੰਤਰੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਨ੍ਹਾਂ ’ਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੈਲ ਅਤੇ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।
Total Views: 96 ,
Real Estate



















