![]()
ਨੇਪਾਲ ਵਿੱਚ ਜਾਰੀ ਪ੍ਰਦਰਸ਼ਨਾਂ ਦੇ ਵਿਚਕਾਰ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਦੀ ਇੱਕ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਝਾਲਾਨਾਥ ਖਨਾਲ ਦੇ ਘਰ ‘ਤੇ ਹਮਲਾ ਕਰਕੇ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਖਨਾਲ ਦੀ ਪਤਨੀ ਰਾਜਲਕਸ਼ਮੀ ਚਿੱਤਰਕਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਨਿਸ਼ਾਨਾ ਬਣਾਇਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਝੁਲਸ ਗਈ ਅਤੇ ਉਸ ਦੀ ਮੌਤ ਹੋ ਗਈ। ਇਹ ਘਟਨਾ ਦੱਲੂ ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਵਾਪਰੀ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਉਹਨਾਂ ਨੂੰ ਘਰ ਦੇ ਅੰਦਰ ਘੇਰ ਕੇ ਅੱਗ ਲਗਾਈ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੀ ਸੰਸਦ ਅਤੇ ਸੁਪਰੀਮ ਕੋਰਟ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ।ਪਰਿਵਾਰ ਅਨੁਸਾਰ, ਰਾਜਲਕਸ਼ਮੀ ਨੂੰ ਗੰਭੀਰ ਹਾਲਤ ਵਿੱਚ ਕੀਰਤੀਪੁਰ ਬਰਨ ਹਸਪਤਾਲ ਲਿਜਾਇਆ ਗਿਆ ਸੀ, ਪਰ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ।
Total Views: 119 ,
Real Estate



















