ਕੈਨੇਡਾ ਵਿਚ ਪੰਜਾਬੀ ਲੜਕੀ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਆਪਣੇ ਘਰ ਚ ਫਾਹਾ ਲੈ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪਵਨਦੀਪ ਕੌਰ ਵਜੋਂ ਹੋਈ ਹੈ। ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਰੁਪਾਣਾ ਦੀ ਰਹਿਣ ਵਾਲੀ ਸੀ।ਪਵਨਦੀਪ ਕੌਰ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਆਪਣੇ ਘਰ ‘ਚ ਫਾਹਾ ਲੈ ਕੇ 24 ਅਗਸਤ ਨੂੰ ਆਤਮ ਹੱਤਿਆ ਕਰ ਲਈ ਸੀ। ਸ਼ਹਿਰ ਦੀਆ ਸਮਾਜ ਸੇਵੀ ਸੰਸਥਾਵਾ, ਮਿਰਤਕ ਦੇ ਰਿਸ਼ਤੇਦਾਰਾ ਦੇ ਸਹਿਯੋਗ ਨਾਲ ਕਾਨੂੰਨੀ ਬਣਦੀ ਕਾਰਵਾਈ ਕਰਨ ਉਪਰੰਤ 15ਵੇਂ ਦਿਨ ਮ੍ਰਿਤਕ ਲੜਕੀ ਦੀ ਲਾਸ਼ ਨੂੰ ਉਸ ਦੇ ਨਜ਼ਦੀਕੀ ਰਿਸ਼ਤੇਦਾਰੀ ’ਚ ਪਿੰਡ ਰੁਪਾਣਾ ਵਿੱਚ ਲਿਆਂਦਾ ਅਤੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
Total Views: 98 ,
Real Estate



















