ਨੇਪਾਲੀ ਫੌਜ ਨੇ ਲਗਾਇਆ ਕਰਫਿਊ

ਨੇਪਾਲ ਫੌਜ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ ਹੈ। ਫੌਜ ਨੇ ਕਿਹਾ ਕਿ ਦੇਸ਼ ਵਿੱਚ ਮਨਾਹੀ ਦੇ ਹੁਕਮ ਸ਼ਾਮ 5 ਵਜੇ ਤੱਕ ਲਾਗੂ ਰਹਿਣਗੇ, ਜਿਸ ਤੋਂ ਬਾਅਦ ਵੀਰਵਾਰ ਸਵੇਰੇ 6 ਵਜੇ ਤੱਕ ਦੇਸ਼ ਵਿਆਪੀ ਕਰਫਿਊ ਲਗਾਇਆ ਜਾਵੇਗਾ। ਇਹ ਫੈਸਲਾ ਜਨਤਕ ਸੁਰੱਖਿਆ ਨੂੰ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ।ਨੇਪਾਲ ਫੌਜ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੰਗਾਕਾਰੀਆਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਘੁਸਪੈਠ ਕੀਤੀ ਹੈ ਅਤੇ ਭੰਨਤੋੜ, ਅੱਗਜ਼ਨੀ, ਲੁੱਟਮਾਰ, ਵਿਅਕਤੀਆਂ ਅਤੇ ਜਾਇਦਾਦ ‘ਤੇ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਹਨ ਅਤੇ ਜਿਨਸੀ ਹਮਲੇ ਦੀ ਕੋਸ਼ਿਸ਼ ਕੀਤੀ ਹੈ। ਫੌਜ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ, ਇਸ ਲਈ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਕਰਫਿਊ ਜ਼ਰੂਰੀ ਹੋ ਗਿਆ ਹੈ।

Total Views: 100 ,
Real Estate