ਹੜ੍ਹ ਸਬੰਧੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਭਰ ਵਿੱਚ ਤਕਰੀਬਨ 1,98,525 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ ਗੁਰਦਾਸਪੁਰ ਦਾ (40,169 ਹੈਕਟੇਅਰ), ਪਟਿਆਲਾ (17,690 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ), ਫ਼ਾਜ਼ਿਲਕਾ (25,182 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਅੰਮ੍ਰਿਤਸਰ (27,154 ਹੈਕਟੇਅਰ), ਜਲੰਧਰ (4,800 ਹੈਕਟੇਅਰ), ਰੂਪਨਗਰ (1,135 ਹੈਕਟੇਅਰ), ਲੁਧਿਆਣਾ (189 ਹੈਕਟੇਅਰ), ਬਠਿੰਡਾ (586.79 ਹੈਕਟੇਅਰ), ਐਸ.ਏ.ਐਸ ਨਗਰ (2,000 ਹੈਕਟੇਅਰ), ਐਸ.ਬੀ.ਐਸ ਨਗਰ (188 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਮਾਨਸਾ (12207.38 ਹੈਕਟੇਅਰ) ਅਤੇ ਮੋਗਾ ਦਾ 2240 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੇ ਅੰਦਰ ਮੋਗਾ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਹੋਣ ਨਾਲ ਸੂਬੇ ਭਰ ਵਿੱਚ ਹੁਣ ਤੱਕ ਕੁੱਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।
Total Views: 106 ,
Real Estate















