ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਕਰੀਬ 2.15 ਲੱਖ ਏਕੜ ਰਕਬੇ ’ਚ ਰੇਤ ਚੜ੍ਹ ਗਈ ਹੈ ਜਿਸ ਨੂੰ ਹਟਾਉਣ ਲਈ 151.19 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਖੇਤਾਂ ’ਚੋਂ ਰੇਤ ਹਟਾਉਣ ਲਈ ਕੌਮੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਕੇਂਦਰ ਸਰਕਾਰ ਤੋਂ 151.19 ਕਰੋੜ ਰੁਪਏ ਦੇ ਫ਼ੰਡਾਂ ਦੀ ਮੰਗ ਕੀਤੀ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇਸ ਬਾਰੇ ਵਿਸਥਾਰਤ ਪ੍ਰਾਜੈਕਟ ਰਿਪੋਰਟ ਸੌਂਪੀ ਹੈ। ਪੰਜਾਬ ਸਰਕਾਰ ਨੇ ਗੁਰਦਾਸਪੁਰ, ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਾਂ ’ਚ ਇੱਕ ਤੋਂ ਤਿੰਨ ਫੁੱਟ ਰੇਤ ਜਮ੍ਹਾਂ ਹੋਣ ਦੀ ਗੱਲ ਕਹੀ ਹੈ।ਖੇਤੀ ਵਿਭਾਗ ਪੰਜਾਬ ਅਨੁਸਾਰ ਪ੍ਰਤੀ ਏਕੜ ’ਚੋਂ ਰੇਤ ਹਟਾਉਣ ’ਤੇ ਔਸਤਨ ਸੱਤ ਹਜ਼ਾਰ ਰੁਪਏ ਦਾ ਖਰਚਾ ਆਵੇਗਾ ਅਤੇ ਹੜ੍ਹਾਂ ਦੇ ਭੰਨੇ ਕਿਸਾਨਾਂ ਲਈ ਇਹ ਲਾਗਤ ਖਰਚਾ ਚੁੱਕਣਾ ਔਖਾ ਹੈ।
Total Views: 12 ,
Real Estate