ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੀ ਸਮੱਸਿਆ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬੇਹੱਦ ਸਖ਼ਤ ਰੁਖ ਅਪਣਾਇਆ ਹੈ। ਚੀਫ਼ ਜਸਟਿਸ (CJI) ਜਸਟਿਸ ਬੀ.ਆਰ. ਗਵਈ ਨੇ ਸੁਣਵਾਈ ਦੌਰਾਨ ਕਿਹਾ ਕਿ ਜੇਕਰ ਕੁਝ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜੇਲ੍ਹ ਭੇਜਿਆ ਜਾਵੇ ਤਾਂ ਦੂਜਿਆਂ ਲਈ ਇੱਕ ਸਖ਼ਤ ਸੁਨੇਹਾ ਜਾਵੇਗਾ । ਉਨ੍ਹਾਂ ਨੇ ਅਧਿਕਾਰੀਆਂ ਨੂੰ ਪੁੱਛਿਆ ਕਿ ਉਹ ਕਿਸਾਨਾਂ ‘ਤੇ ਸਖ਼ਤ ਕਾਰਵਾਈ ਕਰਨ ਤੋਂ ਕਿਉਂ ਝਿਜਕ ਰਹੇ ਹਨ ।ਸੁਪਰੀਮ ਕੋਰਟ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ (Pollution Control Boards) ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਲੈ ਕੇ ਵੀ ਸੂਬਿਆਂ ਨੂੰ ਸਖ਼ਤ ਫਟਕਾਰ ਲਗਾਈ ।ਅਦਾਲਤ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਨੂੰ ਤਿੰਨ ਮਹੀਨਿਆਂ ਦੇ ਅੰਦਰ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਦਾ ਨਿਰਦੇਸ਼ ਦਿੱਤਾ ਹੈ।ਇਸ ਤੋਂ ਇਲਾਵਾ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (Commission for Air Quality Management) ਤੋਂ ਹਵਾ ਪ੍ਰਦੂਸ਼ਣ ਰੋਕਣ ਦੇ ਉਪਾਵਾਂ ‘ਤੇ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਗਈ ਹੈ।
Total Views: 155 ,
Real Estate


















