ਸੂਰੀ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਸੰਦੀਪ ਸਨੀ ਪਟਿਆਲਾ ਜੇਲ੍ਹ ਵਿੱਚ ਕੁੱਟਮਾਰ ਦੀ ਘਟਨਾ ਤੋਂ ਬਾਅਦ ਸੰਗਰੂਰ ਜੇਲ੍ਹ ਤਬਦੀਲ ਕਰ ਦਿੱਤਾ ਗਿਆ ਹੈ।ਸੰਗਰੂਰ ਜੇਲ੍ਹ ਵਿੱਚ ਤਬਦੀਲੀ ਤੋਂ ਬਾਅਦ ਉਸ ਦਾ ਭਰਾ ਮਨਦੀਪ ਅੱਜ ਉਸ ਨਾਲ ਮੁਲਾਕਾਤ ਕਰਕੇ ਬਾਹਰ ਨਿਕਲਿਆ ਤੇ ਮੀਡੀਆ ਨਾਲ ਗੱਲਬਾਤ ਕੀਤੀ। ਮਨਦੀਪ ਨੇ ਦੋਸ਼ ਲਗਾਇਆ ਕਿ ਪਟਿਆਲਾ ਜੇਲ੍ਹ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਹਿ ’ਤੇ ਉਸ ਦੇ ਭਰਾ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇ ਤੋਂ ਪਹਿਲਾਂ ਪਟਿਆਲਾ ‘ਚ ਜੇਲ੍ਹ ਝੂਠੇ ਮੁਕਾਬਲੇ ਬਣਾ ਕੇ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਤਹਿਤ ਕੈਦ ਕੱਟ ਰਹੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ।ਸੂਬਾ ਸਿੰਘ ਤੇ ਦੋ ਸਾਬਕਾ ਪੁਲਿਸ ਅਫਸਰਾਂ ਨੇ ਸੰਦੀਪ ਸਿੰਘ ਸੰਨੀ ਨਾਲ ਝਗੜਾ ਕੀਤਾ ਸੀ।
Total Views: 143 ,
Real Estate















