ਚੋਣ ਕਮਿਸ਼ਨ ਨੇ ਪੰਜਾਬ ਦੀਆਂ 21 ਪਾਰਟੀਆਂ ਨੂੰ ਹਟਾਇਆ ਅਤੇ 11 ਹੋਰ ਦੀ ਤਿਆਰੀ

ਭਾਰਤੀ ਚੋਣ ਕਮਿਸ਼ਨ ਨੇ 18 ਸਤੰਬਰ, 2025 ਨੂੰ ਅਜਿਹੀਆਂ 474 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (ਆਰ.ਯੂ.ਪੀ.ਪੀ.) ਨੂੰ ਸੂਚੀ ‘ਚੋਂ ਹਟਾ ਦਿੱਤਾ ਹੈ, ਜਿਨ੍ਹਾਂ ਪਾਰਟੀਆਂ ਨੇ ਲਗਾਤਾਰ 6 ਸਾਲਾਂ ਤੱਕ ਚੋਣਾਂ ਨਹੀਂ ਲੜੀਆਂ। ਇਸ ਸੂਚੀ ਵਿੱਚ ਪੰਜਾਬ ਦੀਆਂ 21 ਪਾਰਟੀਆਂ ਸ਼ਾਮਲ ਹਨ।ਇਸ ਪਹਿਲ ਨੂੰ ਹੋਰ ਅੱਗੇ ਵਧਾਉਂਦਿਆਂ 359 ਅਜਿਹੀਆਂ ਪਾਰਟੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੇ ਪਿਛਲੇ ਤਿੰਨ ਵਿੱਤੀ ਸਾਲਾਂ (ਭਾਵ 2021-22, 2022-23, 2023-24) ਵਿੱਚ ਨਿਰਧਾਰਤ ਸਮੇਂ ਦੇ ਅੰਦਰ ਆਪਣੇ ਸਾਲਾਨਾ ਆਡਿਟਡ ਖਾਤੇ ਜਮ੍ਹਾਂ ਨਹੀਂ ਕਰਵਾਏ ਅਤੇ ਚੋਣਾਂ ਲੜੀਆਂ, ਪਰ ਚੋਣ ਖਰਚ ਰਿਪੋਰਟਾਂ ਦਾਇਰ ਨਹੀਂ ਕੀਤੀਆਂ। ਇਹ ਪਾਰਟੀਆਂ ਦੇਸ਼ ਭਰ ਦੇ 23 ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਪੰਜਾਬ ਰਾਜ ਦੀਆਂ 11 ਪਾਰਟੀਆਂ ਵੀ ਸ਼ਾਮਲ ਹਨ।

Total Views: 10 ,
Real Estate