ਪਾਕਿਸਤਾਨ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਹਾਲ ਹੀ ’ਚ ਹੜ੍ਹ ਕਾਰਨ ਪ੍ਰਭਾਵਿਤ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਕੰਪਲੈਕਸ ਪੂਰੀ ਤਰ੍ਹਾਂ ਸਾਫ਼ ਹੈ ਅਤੇ ਇਸ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ, ‘‘ਹਾਲ ਹੀ ’ਚ ਮੌਨਸੂਨੀ ਮੀਂਹ ਦੌਰਾਨ ਕਰਤਾਰਪੁਰ ਸਾਹਿਬ ਹੜ੍ਹ ਨਾਲ ਪ੍ਰਭਾਵਿਤ ਹੋਇਆ ਸੀ, ਪਰ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੈ।’’
ਹਾਲਾਂਕਿ ਭਾਰਤ ਨੇ ਪਾਕਿਸਤਾਨ-ਸਮਰਥਿਤ ਦਹਿਸ਼ਤਗਰਦਾਂ ਵੱਲੋਂ ਪਹਿਲਗਾਮ ’ਚ ਹਮਲਾ ਕੀਤੇ ਜਾਣ ਮਗਰੋਂ 7 ਮਈ ਨੂੰ ਲਾਂਘੇ ਰਾਹੀਂ ਆਉਣ-ਜਾਣ ਮੁਅੱਤਲ ਕੀਤਾ ਹੋਇਆ ਹੈ, ਇਹ ਹਾਲੇ ਤੱਕ ਬਹਾਲ ਨਹੀਂ ਹੋਇਆ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਨੂੰ ਭਾਰਤ ਤੋਂ ਸ਼ਰਧਾਲੂਆਂ ਦੀਆਂ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਜਿਸ ਵਿੱਚ ਨਵੰਬਰ ਮਹੀਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਵੀ ਸ਼ਾਮਲ ਹੈ, ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ।
Total Views: 107 ,
Real Estate



















