
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਵਾਈ ਹਮਲੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਤਿਰਾਹ ਘਾਟੀ ਦੇ ਮਾਤਰੇ ਦਾਰਾ ਪਿੰਡ ਵਿੱਚ ਰਾਤ 2 ਵਜੇ ਦੇ ਕਰੀਬ ਵਾਪਰੀ। ਪਾਕਿਸਤਾਨੀ ਫੌਜ ਨੇ ਇਸਨੂੰ ‘ਅੱਤਵਾਦ ਵਿਰੋਧੀ ਕਾਰਵਾਈ’ ਕਿਹਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਹ ਰਾਤ ਨੂੰ ਸੁੱਤੇ ਪਏ ਸਨ, ਜਦੋਂ ਉਨ੍ਹਾਂ ਨੂੰ ਜਹਾਜ਼ਾਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ, ਉੱਚੇ ਧਮਾਕਿਆਂ ਨਾਲ ਉਨ੍ਹਾਂ ਦੀ ਨੀਂਦ ਟੁੱਟ ਗਈ।ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਅੱਤਵਾਦੀਆਂ ਖਿਲਾਫ਼ ਕੀਤੀ ਗਈ ਸੀ, ਪਰ ਇਸਦਾ ਸ਼ਿਕਾਰ ਆਮ ਨਾਗਰਿਕ ਬਣੇ ਹਨ। ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਹਮਲੇ ਤੋਂ ਬਾਅਦ ਪਿੰਡ ਵਿੱਚ ਮਾਤਮ ਛਾ ਗਿਆ ਹੈ ਅਤੇ ਸਥਾਨਕ ਪੁਲਿਸ ਅਤੇ ਫੌਜ ਵੱਲੋਂ ਬਚਾਅ ਕਾਰਜ ਜਾਰੀ ਹਨ।