
ਸੁਪਰੀਮਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਮਾਣਹਾਨੀ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਕਰਨ ਦਾ ਸਮਾਂ ਆ ਗਿਆ ਹੈ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਦੀ ਸਾਬਕਾ ਪ੍ਰੋਫੈਸਰ ਅਮਿਤਾ ਸਿੰਘ ਵਲੋਂ ਦਾਇਰ ਮਾਨਹਾਨੀ ਦੇ ਮਾਮਲੇ ਵਿਚ ਆਨਲਾਈਨ ਨਿਊਜ਼ ਪੋਰਟਲ ‘ਦਿ ਵਾਇਰ’ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਇਹ ਟਿੱਪਣੀਆਂ ਕੀਤੀਆਂ।ਪਟੀਸ਼ਨ ਉੱਤੇ ਨੋਟਿਸ ਜਾਰੀ ਕਰਨ ਲਈ ਸਹਿਮਤ ਹੁੰਦੇ ਹੋਏ ਜਸਟਿਸ ਸੁੰਦਰੇਸ਼ ਨੇ ਜ਼ੁਬਾਨੀ ਟਿੱਪਣੀ ਕੀਤੀ, ‘‘ਮੈਨੂੰ ਲਗਦਾ ਹੈ ਕਿ ਸਮਾਂ ਆ ਗਿਆ ਹੈ ਕਿ ਇਸ ਸੱਭ ਨੂੰ ਅਪਰਾਧ ਦੀ ਸ਼੍ਰੇਣੀ ’ਚੋਂ ਕਢਿਆ ਜਾਵੇ।’’
Total Views: 115 ,
Real Estate



















