ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੰਗਲਵਾਰ ਨੂੰ ਪੰਜਾਬ ਲਈ ਦੋ ਵੱਡੇ ਐਲਾਨ ਕੀਤੇ, ਜਿਸ ਨਾਲ ਸੂਬੇ ਦੀ ਰੇਲਵੇ ਕਨੈਕਟੀਵਿਟੀ (Railway Connectivity) ਵਿੱਚ ਕ੍ਰਾਂਤੀਕਾਰੀ ਸੁਧਾਰ ਹੋਵੇਗਾ। ਮੁਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਮੰਗ ਪਿਛਲੇ 50 ਸਾਲਾਂ ਤੋਂ ਕੀਤੀ ਜਾ ਰਹੀ ਸੀ।ਇਨ੍ਹਾਂ ਐਲਾਨਾਂ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਬਿਹਤਰ ਹੋਵੇਗੀ, ਸਗੋਂ ਪੰਜਾਬ ਦੇ ਆਰਥਿਕ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ।ਕੇਂਦਰੀ ਮੰਤਰੀਆਂ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਭਰ ਚੱਲੇਗੀ। ਮੁਹਾਲੀ ਰਾਜਪੁਰਾ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ- ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਾਂ ਨਾਲ ਜੋੜੇਗਾ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਜੋੜੇਗੀ। ਇਹ ਵੰਦੇ ਭਾਰਤ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਨਵੀਂ ਦਿੱਲੀ ਤੱਕ ਚੱਲੇਗੀ।
Total Views: 119 ,
Real Estate


















