ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਨਵੀਂ ਜੇਲ੍ਹ ‘ਚ ਮੁਲਾਕਾਤ ਕੀਤੀ। ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਮਾਮਲੇ ‘ਚ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਅੰਦਰ ਰੱਖਿਆ ਗਿਆ ਹੈ। ਡੇਰਾ ਮੁਖੀ ਤੇ ਬਿਕਰਮ ਮਜੀਠੀਆ ਵਿਚਕਾਰ 35 ਮਿੰਟ ਤੱਕ ਗੱਲਬਾਤ ਹੋਈ ਦੱਸੀ ਜਾ ਰਹੀ ਹੈ। ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਲਗਭਗ 10 ਲੋਕਾਂ ਦੀ ਸੂਚੀ ਸੌਂਪੀ ਹੈ, ਜਿਸ ਵਿੱਚ ਡੇਰਾ ਬਿਆਸ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਦਾ ਨਾਮ ਵੀ ਸ਼ਾਮਲ ਹੈ।

Total Views: 136 ,
Real Estate