ਲੱਦਾਖ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਵਿਰੋਧ ਪ੍ਰਦਰਸ਼ਨ ਹੋਏ ਹਿੰਸਕ,4ਨਾਗਰਿਕਾਂ ਦੀ ਮੌਤ

ਬੁੱਧਵਾਰ ਨੂੰ ਲੇਹ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 70 ਤੋਂ ਵੱਧ ਹੋਰ ਜ਼ਖਮੀ ਹੋ ਗਏ ਕਿਉਂਕਿ ਲੱਦਾਖ ਨੂੰ ਰਾਜ ਦਾ ਦਰਜਾ ਦੇਣ ਅਤੇ ਸੰਵਿਧਾਨ ਦੀ ਛੇਵੀਂ ਸ਼ਡਿਊਲ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹਿੰਸਕ ਹੋ ਗਏ।ਲੇਹ ਐਪੈਕਸ ਬਾਡੀ ਦੇ ਚੇਅਰਮੈਨ ਚੇਰਿੰਗ ਦੋਰਜੇ ਨੇ ਚਾਰ ਨਾਗਰਿਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸ਼ਹਿਰ ਵਿਚ ਭਾਰੀ ਗੋਲੀਬਾਰੀ ਹੋਈ, ਜਿਸ ਵਿਚ ਕਈ ਲੋਕ ਜ਼ਖਮੀ ਹੋਏ ਅਤੇ ਚਾਰ ਮਾਰੇ ਗਏ।ਲੇਹ ਐਪੈਕਸ ਬਾਡੀ (ਐਲ.ਏ.ਬੀ.) ਦੇ ਯੁਵਾ ਵਿੰਗ ਵਲੋਂ ਬੁਲਾਇਆ ਗਿਆ ਵਿਰੋਧ ਪ੍ਰਦਰਸ਼ਨ ਉਸ ਸਮੇਂ ਵਧ ਗਿਆ ਜਦੋਂ ਦੋ ਭੁੱਖ ਹੜਤਾਲੀਆਂ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਲਵਾਯੂ ਕਾਰਕੁਨ ਸੋਨਮ ਵਾਂਗਚੁਕ, ਜੋ 10 ਸਤੰਬਰ ਤੋਂ 15 ਦਿਨਾਂ ਦੀ ਭੁੱਖ ਹੜਤਾਲ ਉਤੇ ਸੀ, ਨੇ ਮੰਗਲਵਾਰ ਨੂੰ ਅਪਣੀ ਭੁੱਖ ਹੜਤਾਲ ਖਤਮ ਕਰ ਦਿਤੀ , ਪਰ ਨੌਜੁਆਨਾਂ ਦੇ ਇਕ ਸਮੂਹ ਵਲੋਂ ਪੱਥਰਬਾਜ਼ੀ ਕਰਨ ਤੋਂ ਬਾਅਦ ਤਣਾਅ ਵਧ ਗਿਆ, ਜਿਸ ਕਾਰਨ ਪੁਲਿਸ ਕਾਰਵਾਈ ਹੋਈ।

Total Views: 156 ,
Real Estate