
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫ਼ੌਜ ਮੁਖੀ ਅਸੀਮ ਮੁਨੀਰ ਨੇ ਵੀਰਵਾਰ ਦੇਰ ਰਾਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਵ੍ਹਾਈਟ ਹਾਊਸ ਵਿਖੇ ਬੰਦ ਦਰਵਾਜ਼ਿਆਂ ਪਿੱਛੇ ਹੋਈ। ਮੀਡੀਆ ਨੂੰ ਮੀਟਿੰਗ ਤੋਂ ਦੂਰ ਰੱਖਿਆ ਗਿਆ।ਪਾਕਿਸਤਾਨੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਮੀਟਿੰਗ ਵਿਚ ਮੌਜੂਦ ਸਨ। ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਬਾਰੇ ਵੇਰਵੇ ਤੁਰੰਤ ਉਪਲਬਧ ਨਹੀਂ ਹਨ।