ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੰਗਨਾ ਨੇ ਬਠਿੰਡਾ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚੀ। ਹੁਣ, ਕੰਗਨਾ ਨੂੰ 27 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਕੁੱਝ ਦਿਨ ਪਹਿਲਾਂ ਅਦਾਲਤ ਨੇ ਕੰਗਨਾ ਨੂੰ ਕੋਰਟ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Total Views: 161 ,
Real Estate



















