AAP ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ ਦੇ ਵੱਲੋਂ ਤਰਨਤਾਰਨ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ। ਦੱਸ ਦਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਤੋਂ ਬਾਅਦ ਤਰਨਤਾਰਨ ਸੀਟ ਖ਼ਾਲੀ ਹੋਈ ਸੀ।ਇਸੇ ਸਾਲ ਜੁਲਾਈ ਵਿੱਚ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਹਰਮੀਤ ਸਿੰਘ ਸੰਧੂ ਨੇ 2002 ਵਿੱਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਵੀ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੂੰ 2017 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ 2022 ਵਿੱਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ। ਹਾਲਾਂਕਿ, ਉਹ ਜਿੱਤ ਨਹੀਂ ਸਕੇ। ਉਹ ਦੂਜੇ ਸਥਾਨ ‘ਤੇ ਰਹੇ।

Total Views: 136 ,
Real Estate