ਜਰਮਨੀ ਦੇ ਮਿਊਨਿਖ ਹਵਾਈ ਅੱਡੇ ‘ਤੇ ਵੀਰਵਾਰ ਰਾਤ ਨੂੰ ਇੱਕ ਸ਼ੱਕੀ ਡਰੋਨ ਦਿਖਾਈ ਦੇਣ ਨਾਲ ਯਾਤਰੀਆਂ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਤੋਂ ਬਾਅਦ ਹਵਾਈ ਅੱਡੇ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਇਲਾਕੇ ਵਿੱਚ ਡਰੋਨ ਦੇਖੇ ਜਾਣ ਤੋਂ ਬਾਅਦ ਕੀਤੀ। ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਹਵਾਈ ਖੇਤਰ ਵਿੱਚ ਡਰੋਨ ਦੇਖੇ ਜਾਣ ਦੀ ਇਹ ਤਾਜ਼ਾ ਘਟਨਾ ਹੈ, ਜਿਸ ਕਾਰਨ 17 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਜਦੋਂ ਕਿ ਕਈ ਉਡਾਣਾਂ ਨੂੰ ਡਾਇਵਰਟ ਕਰਨਾ ਪਿਆ।
Total Views: 122 ,
Real Estate
















