11 ਬੱਚਿਆਂ ਦੀ ਮੌਤ ; ਸਰਕਾਰ ਨੇ ਖੰਘ ਦੀ ਦਵਾਈ ‘Coldrif’ ’ਤੇ ਪਾਬੰਦੀ ਲਗਾਈ

ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 11 ਬੱਚਿਆਂ ਦੀ ਮੌਤ ਨਾਲ ਜੁੜੇ ਸ਼ੱਕ ਤੋਂ ਬਾਅਦ ਸਰਕਾਰ ਨੇ ਖੰਘ ਦੀ ਦਵਾਈ ‘ਕੋਲਡਰਿਫ’ (Coldrif) ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਨੂੰ ਬਾਜ਼ਾਰ ਵਿੱਚੋਂ ਹਟਾਉਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਤਾਮਿਲਨਾਡੂ ਸਰਕਾਰ ਨੇ ਦਿੱਤੇ ਹਨ।ਫੂਡ ਸੇਫਟੀ ਐਂਡ ਡਰੱਗ ਐਡਮਨਿਸਟ੍ਰੇਸ਼ਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ-ਅਧਾਰਤ ਫਰਮ ਵੱਲੋਂ ਤਿਆਰ ਕੀਤੀ ਗਏ ਇਸ ਖੰਘ ਦੀ ਦਵਾਈ ਦੀ ਵਿਕਰੀ ‘ਤੇ 1 ਅਕਤੂਬਰ ਤੋਂ ਪੂਰੇ ਸੂਬੇ ਵਿੱਚ ਰੋਕ ਲਗਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਕਾਂਚੀਪੁਰਮ ਜ਼ਿਲ੍ਹੇ ਦੇ ਸੁੰਗੁਵਰਚਥਰਮ ਸਥਿਤ ਫਾਰਮਾਸਿਊਟੀਕਲ ਕੰਪਨੀ ਦੀ ਉਤਪਾਦਨ ਯੂਨਿਟ ’ਤੇ ਨਿਰੀਖਣ ਕੀਤੇ ਗਏ ਅਤੇ ਨਮੂਨੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੁਡੂਚੇਰੀ ਨੂੰ ਦਵਾਈਆਂ ਦੀ ਸਪਲਾਈ ਕਰਦੀ ਹੈ।ਉਨ੍ਹਾਂ ਨੇ ਪੀ ਟੀ ਆਈ ਨੂੰ ਦੱਸਿਆ ਕਿ ਨਮੂਨਿਆਂ ਨੂੰ ਸਰਕਾਰੀ ਲੈਬਾਰਟਰੀਆਂ ਵਿੱਚ ‘ਡਾਈਥਾਈਲੀਨ ਗਲਾਈਕੋਲ’ (Diethylene Glycol) ਨਾਮਕ ਰਸਾਇਣ ਦੀ ਮੌਜੂਦਗੀ ਦੀ ਜਾਂਚ ਲਈ ਭੇਜਿਆ ਜਾਵੇਗਾ।

Total Views: 189 ,
Real Estate