ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਸਬੰਧੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਨੇ ਅੱਜ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ। ਫਲੱਡ ਗੇਟ ਖੋਲ੍ਹਣ ਦੇ ਨਾਲ ਹੀ ਦੋਵਾਂ ਡੈਮਾਂ ਵਿੱਚੋਂ ਸਤਲੁਜ ਤੇ ਬਿਆਸ ਦਰਿਆ ਵਿੱਚ ਪਹਿਲਾਂ ਦੇ ਮੁਕਾਬਲੇ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਦੋਵਾਂ ਦਰਿਆਣਾ ਵਿੱਚ ਪਾਣੀ ਵਧਣ ਕਰਕੇ ਸਤਲੁਜ ਅਤੇ ਬਿਆਸ ਕੰਢੇ ਰਹਿਣ ਵਾਲੇ ਲੋਕ ਸਹਿਮ ਗਏ ਹਨ, ਜੋ ਪਹਿਲਾਂ ਹੀ ਹੜ੍ਹਾਂ ਕਰਕੇ ਹੋਏ ਖ਼ਰਾਬੇ ਤੋਂ ਉੱਭਰ ਨਹੀਂ ਸਕੇ ਹਨ। ਉਨ੍ਹਾਂ ਨੂੰ ਮੁੜ ਤੋਂ ਹੜ੍ਹਾਂ ਦਾ ਖ਼ਤਰਾ ਸਤਾਉਣ ਲੱਗ ਪਿਆ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਕੰਢੇ ਸਥਿਤ ਦਰਜਨਾਂ ਪਿੰਡਾਂ ਦੇ ਖੇਤਾਂ ਵਿੱਚ ਵੀ ਪਾਣੀ ਦਾਖਲ ਹੋ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਵਜੇ ਬੀ ਬੀ ਐੱਮ ਬੀ ਵੱਲੋਂ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ। ਇਸ ਤੋਂ ਪਹਿਲਾਂ ਭਾਖੜਾ ਡੈਮ ਵਿੱਚੋਂ 36 ਹਜ਼ਾਰ ਕਿਊਸਕ ਦੇ ਕਰੀਬ ਪਾਣੀ ਛੱਡਿਆ ਜਾ ਰਿਹਾ ਸੀ, ਜਦੋਂ ਕਿ ਇਸ ਵਿੱਚ 7 ਹਜ਼ਾਰ ਕਿਊਸਕ ਦਾ ਵਾਧਾ ਕੀਤਾ ਗਿਆ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1672.31 ਫੁੱਟ ਹੈ ਜੋ ਖਤਰੇ ਦੇ ਨਿਸ਼ਾਨ ਤੋਂ 7.69 ਫੁੱਟ ਹੇਠਾਂ ਹੈ। ਭਾਖੜਾ ਡੈਮ ਵਿੱਚੋਂ ਸਤਲੁਜ ਵਿੱਚ ਪਾਣੀ ਛੱਡੇ ਜਾਣ ਕਰਕੇ ਪਿੰਡ ਬੇਲਾ ਧਿਆਨੀ, ਭਨਾਮ, ਹਰਸਾ ਬੇਲਾ, ਪੱਤੀ ਦੁਲਚੀ ਸਣੇ ਦਰਜਨਾਂ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।
ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਛੱਡਿਆ
Total Views: 122 ,
Real Estate



















