ਜੈਪੁਰ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ, ਸਵਾਈ ਮਾਨ ਸਿੰਘ (SMS) ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ ਹਸਪਤਾਲ ਦੇ ਆਈਸੀਯੂ (ICU) ਵਾਰਡ ਵਿੱਚ ਸ਼ਾਰਟ ਸਰਕਟ (Short Circuit) ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਦੀ ਲਪੇਟ ਵਿੱਚ ਆਉਣ ਨਾਲ 6 ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਸਪਤਾਲ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਆਈਸੀਯੂ ਵਿੱਚ ਕਈ ਮਰੀਜ਼ ਵੈਂਟੀਲੇਟਰ ਅਤੇ ਹੋਰ ਜੀਵਨ ਰੱਖਿਅਕ ਪ੍ਰਣਾਲੀਆਂ ‘ਤੇ ਸਨ। ਅੱਗ ਲੱਗਣ ਤੋਂ ਬਾਅਦ ਉੱਠੇ ਜ਼ਹਿਰੀਲੇ ਧੂੰਏਂ ਦੇ ਗੁਬਾਰ ਕਾਰਨ ਮਰੀਜ਼ਾਂ ਦਾ ਦਮ ਘੁੱਟਣ ਲੱਗਾ। ਮੌਕੇ ‘ਤੇ ਮੌਜੂਦ ਡਾਕਟਰਾਂ, ਨਰਸਿੰਗ ਸਟਾਫ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ ਅਤੇ ਕਈ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਦੂਜੇ ਵਾਰਡ ਵਿੱਚ ਤਬਦੀਲ ਕੀਤਾ। ਹਾਲਾਂਕਿ, ਛੇ ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ।
Total Views: 100 ,
Real Estate



















